punjabi poetry
ਮੇਰਾ ਢਲ ਚੱਲਿਆ ਪਰਛਾਵਾਂ
ਸਿਖਰ ਦੁਪਹਿਰ ਸਿਰ ‘ਤੇ
ਮੇਰਾ ਢਲ ਚੱਲਿਆ ਪਰਛਾਵਾਂ
ਕਬਰਾਂ ਉਡੀਕਦੀਆਂ
ਮੈਨੂੰ ਜਿਉਂ ਪੁੱਤਰਾਂ ਨੂੰ ਮਾਵਾਂ
ਜ਼ਿੰਦਗੀ ਦਾ ਥਲ ਤਪਦਾ
ਕੱਲੇ ਰੁੱਖ ਦੀ ਹੋਂਦ ਵਿਚ ਮੇਰੀ
ਦੁੱਖਾਂ ਵਾਲੀ ਗਹਿਰ ਚੜ੍ਹੀ
ਵਗੇ ਗ਼ਮਾਂ ਵਾਲੀ ਤੇਜ਼ ਹਨੇਰੀ
ਮੈਂ ਵੀ ਕੇਹਾ ਰੁੱਖ ਚੰਦਰਾ
ਜਿਨੂੰ ਖਾ ਗਈਆਂ ਉਹਦੀਆਂ ਛਾਵਾਂ
ਕਬਰਾਂ ਉਡੀਕਦੀਆਂ
ਮੈਨੂੰ ਜਿਉਂ ਪੁੱਤਰਾਂ ਨੂੰ ਮਾਵਾਂ
ਹਿਜਰਾਂ ‘ਚ ਸੜਦੇ ਨੇ
ਸੁੱਖੇ ਰੋਟ ਤੇ ਸੁੱਖੀਆਂ ਚੂਰੀਆਂ
ਉਮਰਾਂ ਤਾਂ ਮੁੱਕ ਚੱਲੀਆਂ
ਪਰ ਮੁੱਕੀਆਂ ਨਾ ਤੇਰੀਆਂ ਵੇ ਦੂਰੀਆਂ
ਰੱਜ ਰੱਜ ਝੂਠ ਬੋਲਿਆ
ਮੇਰੇ ਨਾਲ ਚੰਦਰਿਆਂ ਕਾਵਾਂ
ਕਬਰਾਂ ਉਡੀਕਦੀਆਂ
ਮੈਨੂੰ ਜਿਉਂ ਪੁੱਤਰਾਂ ਨੂੰ ਮਾਵਾਂ
ਲੋਕਾਂ ਮੇਰੇ ਗੀਤ ਸੁਣ ਲਏ
ਮੇਰਾ ਦੁੱਖ ਤਾਂ ਕਿਸੇ ਵੀ ਨਾ ਜਾਣਿਆ
ਲੱਖਾਂ ਮੇਰਾ ਸੀਸ ਚੁੰਮ ਗਏ
ਪਰ ਮੁਖੜਾ ਨਾ ਕਿਸੇ ਵੀ ਪਛਾਣਿਆ
ਅੱਜ ਏਸੇ ਮੁਖੜੇ ਤੋਂ
ਪਿਆ ਆਪਣਾ ਮੈਂ ਆਪ ਲੁਕਾਵਾਂ
ਕਬਰਾਂ ਉਡੀਕਦੀਆਂ
ਮੈਨੂੰ ਜਿਉਂ ਪੁੱਤਰਾਂ ਨੂੰ ਮਾਵਾਂ
ਸਿਖਰ ਦੁਪਹਿਰ ਸਿਰ ‘ਤੇ
ਮੇਰਾ ਢਲ ਚੱਲਿਆ ਪਰਛਾਵਾਂ
ਤੁਸੀ ਸ਼ਿਵ ਕੁਮਾਰ ਦੀ best poem v ਪੜ ਸਕਦੇ ਹੋ “ਕੀ ਪੁੱਛਦੀਓ ਹਾਲ ਫਕੀਰਾਂ ਦਾ” punjabi poetry
If you are students you can pass through study plateform on Gndupapers