shiv Kumar batalvi ਕਵਿਤਾ ਕੀ ਪੁੱਛਦਿਉ ਹਾਲ ਫ਼ਕੀਰਾਂ ਦਾ ਉਸਨੇ ਆਪਣੇ ਸਾਦੇਪਣ ਤੇ ਲਿਖੀ ਹੈ ਜੋ ਇੱਕ ਪ੍ਰੇਮੀ ਆਪਣੇ ਮੁਰਸ਼ਦ ਦੇ ਪਿਆਰ ਵਿੱਚ ਰੰਗਿਆ ਹੋਇਆ ਇਹ ਬੋਲ ਰਿਹਾ ਹੋਵੇ. ਕੀ ਪੁੱਛਦਿਉ ਹਾਲ ਫ਼ਕੀਰਾਂ ਦਾ.

ਕੀ ਪੁੱਛਦਿਉ ਹਾਲ ਫ਼ਕੀਰਾਂ ਦਾ
ਕੀ ਪੁੱਛਦਿਉ ਹਾਲ ਫ਼ਕੀਰਾਂ ਦਾ
ਸਾਡਾ ਨਦੀਓਂ ਵਿਛੜੇ ਨੀਰਾਂ ਦਾ
ਸਾਡਾ ਹੰਝ ਦੀ ਜੂਨੇ ਆਇਆਂ ਦਾ
ਸਾਡਾ ਦਿਲ ਜਲਿਆਂ ਦਿਲਗੀਰਾਂ ਦਾ
ਇਹ ਜਾਣਦਿਆਂ ਕੁਝ ਸ਼ੋਖ਼ ਜਹੇ
ਰੰਗਾਂ ਦਾ ਹੀ ਨਾਂ ਤਸਵੀਰਾਂ ਹੈ
ਜਦ ਹੱਟ ਗਏ ਅਸੀਂ ਇਸ਼ਕੇ ਦੀ
ਮੁੱਲ ਕਰ ਬੈਠੇ ਤਸਵੀਰਾਂ ਦਾ
ਸਾਨੂੰ ਲੱਖਾਂ ਦਾ ਤਨ ਲੱਭ ਗਿਆ
ਪਰ ਇਕ ਦਾ ਮਨ ਵੀ ਨਾ ਮਿਲਿਆ
ਕਿਆ ਲਿਖਿਆ ਕਿਸੇ ਮੁਕੱਦਰ ਸੀ
Shiv Kumar batalvi
ਹੱਥਾਂ ਦੀਆਂ ਚਾਰ ਲਕੀਰਾਂ ਦਾ
ਤਕਦੀਰ ਤਾਂ ਆਪਣੀ ਸੌਂਕਣ ਸੀ
ਤਦਬੀਰਾਂ ਸਾਥੋਂ ਨਾ ਹੋਈਆਂ ਨਾ
ਝੰਗ ਛੁੱਟਿਆ ਨਾ ਕੰਨ ਪਾਟੇ
ਝੁੰਡ ਲੰਘ ਗਿਆ ਇੰਜ ਹੀਰਾਂ ਦਾ।
ਮੇਰੇ ਗੀਤ ਵੀ ਲੋਕ ਸੁਣੀਂਦੇ ਨੇ
ਨਾਲੇ ਕਾਫ਼ਰ ਆਖ਼ ਸਦੀਂਦੇ ਨੇ
ਮੈਂ ਦਰਦ ਨੂੰ ਕਾਅਬਾ ਕਹਿ ਬੈਠਾ
ਰੱਬ ਨਾਂ ਰੱਖ ਬੈਠਾ ਪੀੜਾਂ ਦਾ
ਸ਼ਿਵ ਕੁਮਾਰ ਦੀ ਸਭ ਤੋਂ ਪਿਆਰੀ ਕਵਿਤਾ | ਮੈਨੂੰ ਤੇਰਾ ਸ਼ਬਾਬ ਲੈ ਬੈਠਾ
ਸ਼ਿਵ ਕੁਮਾਰ ਬਟਾਲਵੀ ਇੱਕ ਪ੍ਰੇਮੀ ਕਵੀ ਹੋਇਆ ਹੈ ਜੋ ਆਪਣੇ ਹੀ ਦਿਲ ਦੇ ਲੱਗੇ ਪਿਆਰ ਨੂੰ ਬਿਆਨ ਕਰਦਾ ਰਿਹਾ ਹੈ. ਜੇਕਰ ਤੁਸੀ ਵੀ ਪੰਜਾਬੀ ਭਾਸ਼ਾ ਦੇ ਕਵੀਆਂ ਨੂੰ ਪਿਆਰ ਕਰਦੇ ਓ ਤਾਂ ਇਸ ਤਰ੍ਹਾਂ ਦਿਆਂ ਕਵਿਤਾਵਾਂ ਨੂੰ ਵੱਧ ਤੋਂ ਵੱਧ share ਕਰੋ.